Pt 4 - ਸੋਲਹੇ, Part 4 - Solhe (Mahalla 1 3 4 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਸੋਲਹੇ ਮਹਲਾ ੪
ੴ ਸਤਿਗੁਰ ਪ੍ਰਸਾਦਿ ॥

ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

ਮਾਰੂ ਮਹਲਾ ੪ ॥
ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥੧੧॥ ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥ ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥੧੪॥ ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥ ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥ ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥ ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥ ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

ਮਾਰੂ ਮਹਲਾ ੫ ਸੋਲਹੇ
ੴ ਸਤਿਗੁਰ ਪ੍ਰਸਾਦਿ ॥

ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹ੍ਹਾਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥ ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥੧੦॥ ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥੧੨॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥੧੫॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥੧॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥ ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ ਮੁਖਿ ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥੬॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥੭॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥ ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥੧੦॥ ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥੧੧॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥ ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥ ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥ ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥

ਮਾਰੂ ਮਹਲਾ ੫ ॥
ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥ ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥੪॥ ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥ ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥ ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ ਊਚੇ ਤੇ ਊਚਾ ਦਰਬਾਰਾ ॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ ਤੂ ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ ਤੁਮ ਤਨਾ ॥੧੪॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ ॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥

ਮਾਰੂ ਮਹਲਾ ੫ ॥
ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥ ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

ਮਾਰੂ ਸੋਲਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥

ਮਾਰੂ ਮਹਲਾ ੫ ॥
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ ਪਾਵਨ ਦੁਖ ਭੈ ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥

ਮਾਰੂ ਮਹਲਾ ੫ ॥
ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥ ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥

ਮਾਰੂ ਮਹਲਾ ੫ ॥
ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥ ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੋੁਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥ ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥ ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥

ਮਾਰੂ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥ ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥ ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥ ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥ ਆਗਿਆ ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥ ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥ ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates