ਸੁਖਮਨੀ ਸਾਹਿਬ, Sukhmani Sahib (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਗਉੜੀ ਸੁਖਮਨੀ ਮ: ੫ ॥

ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਅਸਟਪਦੀ ॥
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥ ਕੀਨੇ ਰਾਮ ਨਾਮ ਇਕ ਆਖੵਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

ਸਲੋਕੁ ॥
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮੑਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

ਅਸਟਪਦੀ ॥
ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥੧॥

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥

ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ ਸਾਧ ਕੈ ਸੰਗਿ ॥੩॥

ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥

ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥

ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥

ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥

ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

ਸਲੋਕੁ ॥
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

ਅਸਟਪਦੀ ॥
ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥

ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥੪॥

ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥

ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮੑਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥

ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥

ਸਲੋਕੁ ॥
ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥

ਅਸਟਪਦੀ ॥
ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥

ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥

ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ ਰਾਖਨਹਾਰੁ ਅਪਾਰੁ ॥੩॥

ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥

ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਊਹਾ ਉਸੁ ਗਵਨ ॥ ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥

ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਧ੍ਰੋਹ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥

ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥

ਸਲੋਕੁ ॥
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥

ਅਸਟਪਦੀ ॥
ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥

ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥

ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥

ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥

ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥

ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥੭॥

ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

ਸਲੋਕੁ ॥
ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

ਅਸਟਪਦੀ ॥
ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥

ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥

ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥

ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥

ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥ ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥

ਸਲੋਕੁ ॥
ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥

ਅਸਟਪਦੀ ॥
ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥

ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥

ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥

ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥

ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥

ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੭॥

ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

ਸਲੋਕੁ ॥
ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥

ਅਸਟਪਦੀ ॥
ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥

ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥

ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥

ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥

ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥

ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥

ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥

ਸਲੋਕੁ ॥
ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥

ਅਸਟਪਦੀ ॥
ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥

ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥

ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥

ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥

ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥੬॥

ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥

ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

ਸਲੋਕੁ ॥
ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

ਅਸਟਪਦੀ ॥
ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥

ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥

ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖੵ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥

ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥

ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥

ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥

ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥

ਸਲੋਕੁ ॥
ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥

ਅਸਟਪਦੀ ॥
ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥

ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥

ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥

ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸ ॥ ਜੀਉ ਪਿੰਡੁ ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥

ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥

ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥

ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥

ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥

ਸਲੋਕੁ ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥

ਅਸਟਪਦੀ ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥

ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥

ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥

ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥

ਸਹਸ ਖਟੇ ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ ॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥

ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥

ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥ ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥੭॥

ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖੵਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates