ਥਿਤੀ (ਮਹਲਾ 5), Thiti (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਥਿਤੀ ਗਉੜੀ ਮਹਲਾ ੫ ॥

ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥

ਪਉੜੀ ॥
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥

ਸਲੋਕੁ ॥
ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥

ਪਉੜੀ ॥
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥

ਸਲੋਕੁ ॥
ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥

ਪਉੜੀ ॥
ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥

ਸਲੋਕੁ ॥
ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥

ਪਉੜੀ ॥
ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥

ਸਲੋਕੁ ॥
ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥

ਪਉੜੀ ॥
ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥

ਸਲੋਕੁ ॥
ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥

ਪਉੜੀ ॥
ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥ ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥

ਸਲੋਕੁ ॥
ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥

ਪਉੜੀ ॥
ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥

ਸਲੋਕੁ ॥
ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥

ਪਉੜੀ ॥
ਅਸਟਮੀ ਅਸਟ ਸਿਧਿ ਨਵ ਨਿਧਿ ॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ ਧਰਮ ਪਵਿਤ੍ਰ ਇਸਨਾਨੁ ॥ ਸਭ ਮਹਿ ਊਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥

ਸਲੋਕੁ ॥
ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥

ਪਉੜੀ ॥
ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥

ਸਲੋਕੁ ॥
ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥

ਪਉੜੀ ॥
ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ ਮਹਿ ਚਿਤਵੈ ਪੂਰਨ ਭਗਵੰਤ ॥ ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥

ਸਲੋਕੁ ॥
ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥

ਪਉੜੀ ॥
ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥

ਸਲੋਕੁ ॥
ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥

ਪਉੜੀ ॥
ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥

ਸਲੋਕੁ ॥
ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥

ਪਉੜੀ ॥
ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥

ਸਲੋਕੁ ॥
ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥

ਪਉੜੀ ॥
ਚਉਦਹਿ ਚਾਰਿ ਕੁੰਟ ਪ੍ਰਭ ਆਪ ॥ ਸਗਲ ਭਵਨ ਪੂਰਨ ਪਰਤਾਪ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥ ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥

ਸਲੋਕੁ ॥
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥

ਪਉੜੀ ॥
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥ ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥

ਸਲੋਕੁ ॥
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥

ਪਉੜੀ ॥
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥

ਸਲੋਕੁ ॥
ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥

ਪਉੜੀ ॥
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates