ਵਾਰ ਸਤ (ਮਹਲਾ 3), Vaar Satt (Mahalla 3) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
ੴ ਸਤਿਗੁਰ ਪ੍ਰਸਾਦਿ ॥

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥

ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥

ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥

ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥

ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥

ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥

ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥

ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥

ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥

ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥

ਪੰਦ੍ਰਹ ਥਿਤੀਂ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

ਬਿਲਾਵਲੁ ਮਹਲਾ ੩ ॥

ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥

ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥

ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥

ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥

ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨੑਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥

ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥

ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥

ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥

ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥

ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates