ਬਿਹਾਗੜੇ ਕੀ ਵਾਰ (ਮਹਲਾ 4), Bihagre ki vaar (Mahalla 4) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਬਿਹਾਗੜੇ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੩ ॥
ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

ਮਃ ੩ ॥
ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

ਪਉੜੀ ॥
ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥

ਸਲੋਕ ਮਃ ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

ਮਃ ੩ ॥
ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

ਪਉੜੀ ॥
ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

ਸਲੋਕ ਮਃ ੩ ॥
ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

ਮਃ ੩ ॥
ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

ਪਉੜੀ ॥
ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥

ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

ਮਃ ੩ ॥
ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

ਪਉੜੀ ॥
ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

ਸਲੋਕ ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

ਮਃ ੩ ॥
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

ਪਉੜੀ ॥
ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥

ਸਲੋਕ ਮਃ ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

ਮਃ ੩ ॥
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

ਪਉੜੀ ॥
ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

ਸਲੋਕ ਮਃ ੩ ॥
ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥

ਮਃ ੪ ॥
ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥

ਪਉੜੀ ॥
ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥

ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

ਮਃ ੩ ॥
ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

ਪਉੜੀ ॥
ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਸਲੋਕ ਮਃ ੩ ॥
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥

ਮਃ ੩ ॥
ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥

ਪਉੜੀ ॥
ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥

ਸਲੋਕ ਮਃ ੩ ॥
ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥

ਮਃ ੩ ॥
ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥

ਪਉੜੀ ॥
ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥

ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

ਮਃ ੩ ॥
ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

ਪਉੜੀ ॥
ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

ਮਰਦਾਨਾ ੧ ॥
ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥

ਪਉੜੀ ॥
ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

ਸਲੋਕੁ ਮਃ ੩ ॥
ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥

ਮਃ ੩ ॥
ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥

ਪਉੜੀ ॥
ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥

ਸਲੋਕੁ ਮਃ ੫ ॥
ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥

ਮਃ ੫ ॥
ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥

ਪਉੜੀ ॥
ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥ ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥

ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

ਮਃ ੩ ॥
ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਪਉੜੀ ॥
ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

ਸਲੋਕ ਮਃ ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

ਮਃ ੩ ॥
ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨੑਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥

ਪਉੜੀ ॥
ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

ਸਲੋਕ ॥
ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥

ਮਃ ੩ ॥
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

ਪਉੜੀ ॥
ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥

ਸਲੋਕ ਮਃ ੩ ॥
ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥

ਮਃ ੩ ॥
ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥

ਪਉੜੀ ॥
ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥

ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਮਃ ੩ ॥
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

ਪਉੜੀ ॥
ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

ਸਲੋਕ ਮਃ ੧ ॥
ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥

ਮਃ ੧ ॥
ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥

ਪਉੜੀ ॥
ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥

ਸਲੋਕ ਮਃ ੩ ॥
ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥

ਮਃ ੩ ॥
ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥

ਪਉੜੀ ॥
ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates