ਕਾਨੜੇ ਕੀ ਵਾਰ (ਮਹਲਾ 4), Kanre ki vaar (Mahalla 4) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਕਾਨੜੇ ਕੀ ਵਾਰ ਮਹਲਾ ੪
ਮੂਸੇ ਕੀ ਵਾਰ ਕੀ ਧੁਨੀ
ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੪ ॥
ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥

ਮਃ ੪ ॥
ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥

ਪਉੜੀ ॥
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥

ਸਲੋਕ ਮਃ ੪ ॥
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥

ਮਃ ੪ ॥
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥

ਪਉੜੀ ॥
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

ਸਲੋਕ ਮਃ ੪ ॥
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥

ਮਃ ੪ ॥
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥

ਪਉੜੀ ॥
ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥

ਸਲੋਕ ਮਃ ੪ ॥
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥

ਮਃ ੪ ॥
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥

ਪਉੜੀ ॥
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥

ਸਲੋਕ ਮਃ ੪ ॥
ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥

ਮਃ ੪ ॥
ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥

ਪਉੜੀ ॥
ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥

ਸਲੋਕ ਮਃ ੪ ॥
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥

ਮਃ ੪ ॥
ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥

ਪਉੜੀ ॥
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮਾਲ੍ਹ੍ਹੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥

ਸਲੋਕ ਮਃ ੪ ॥
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥

ਮਃ ੪ ॥
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥

ਪਉੜੀ ॥
ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥

ਸਲੋਕੁ ਮਃ ੪ ॥
ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥

ਮਃ ੪ ॥
ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥

ਪਉੜੀ ॥
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥

ਸਲੋਕ ਮਃ ੪ ॥
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥

ਮਃ ੪ ॥
ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥

ਪਉੜੀ ॥
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥

ਸਲੋਕ ਮਃ ੪ ॥
ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥

ਮਃ ੪ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥

ਪਉੜੀ ॥
ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥

ਸਲੋਕ ਮਃ ੪ ॥
ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥

ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥

ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥

ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥

ਮਃ ੪ ॥
ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥

ਪਉੜੀ ॥
ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥

ਸਲੋਕ ਮਃ ੪ ॥
ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥

ਮਃ ੪ ॥
ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨੑਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨੑਿ ॥੨॥

ਪਉੜੀ ॥
ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥

ਸਲੋਕ ਮਃ ੪ ॥
ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥

ਮਃ ੪ ॥
ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹ੍ਹਾਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹ੍ਹਾਰੇ ॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥

ਪਉੜੀ ॥
ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥

ਸਲੋਕ ਮਃ ੪ ॥
ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥

ਮਃ ੪ ॥
ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥

ਪਉੜੀ ॥
ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates