ਮਾਰੂ ਕੀ ਵਾਰ ਡਖਣੇ (ਮਹਲਾ 5), Maaroo ki vaar dakhne (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਮਾਰੂ ਵਾਰ ਮਹਲਾ ੫ ਡਖਣੇ ਮਃ ੫
ੴ ਸਤਿਗੁਰ ਪ੍ਰਸਾਦਿ ॥

ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥

ਮਃ ੫ ॥
ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥

ਮਃ ੫ ॥
ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥

ਪਉੜੀ ॥
ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥

ਡਖਣੇ ਮਃ ੫ ॥
ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥

ਮਃ ੫ ॥
ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥

ਮਃ ੫ ॥
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥

ਪਉੜੀ ॥
ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥

ਡਖਣੇ ਮਃ ੫ ॥
ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥

ਮਃ ੫ ॥
ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥

ਮਃ ੫ ॥
ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥

ਪਉੜੀ ॥
ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥

ਡਖਣੇ ਮਃ ੫ ॥
ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥

ਮਃ ੫ ॥
ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥

ਮਃ ੫ ॥
ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥੩॥

ਪਉੜੀ ॥
ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥

ਡਖਣੇ ਮਃ ੫ ॥
ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥

ਮਃ ੫ ॥
ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥

ਮਃ ੫ ॥
ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥

ਪਉੜੀ ॥
ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥ ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥

ਡਖਣੇ ਮਃ ੫ ॥
ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥

ਮਃ ੫ ॥
ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥

ਮਃ ੫ ॥
ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥

ਪਉੜੀ ॥
ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥ ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥

ਡਖਣੇ ਮਃ ੫ ॥
ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥

ਮਃ ੫ ॥
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥

ਮਃ ੫ ॥
ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥ ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥

ਪਉੜੀ ॥
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥

ਡਖਣੇ ਮਃ ੫ ॥
ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥

ਮਃ ੫ ॥
ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥ ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥

ਮਃ ੫ ॥
ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥

ਪਉੜੀ ॥
ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥ ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥ ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥ ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥

ਡਖਣੇ ਮਃ ੫ ॥
ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥

ਮਃ ੫ ॥
ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥

ਮਃ ੫ ॥
ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥

ਪਉੜੀ ॥
ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥

ਡਖਣੇ ਮਃ ੫ ॥
ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥

ਮਃ ੫ ॥
ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥

ਮਃ ੫ ॥
ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥

ਪਵੜੀ ॥
ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥

ਡਖਣੇ ਮਃ ੫ ॥
ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥

ਮਃ ੫ ॥
ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥ ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥

ਮਃ ੫ ॥
ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥

ਪਉੜੀ ॥
ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥

ਡਖਣੇ ਮਃ ੫ ॥
ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥

ਮਃ ੫ ॥
ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥

ਮਃ ੫ ॥
ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥

ਪਉੜੀ ॥
ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥ ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥ ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥੧੨॥

ਡਖਣੇ ਮਃ ੫ ॥
ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥

ਮਃ ੫ ॥
ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥

ਮਃ ੫ ॥
ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥

ਪਉੜੀ ॥
ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥

ਡਖਣੇ ਮਃ ੫ ॥
ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥ ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥

ਮਃ ੫ ॥
ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥

ਮਃ ੫ ॥
ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥ ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥

ਪਉੜੀ ॥
ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥ ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥

ਡਖਣੇ ਮਃ ੫ ॥
ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥ ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥

ਮਃ ੫ ॥
ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥ ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥

ਮਃ ੫ ॥
ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥ ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥

ਪਉੜੀ ॥
ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥

ਡਖਣੇ ਮਃ ੫ ॥
ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥

ਮਃ ੫ ॥
ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥

ਮਃ ੫ ॥
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥

ਪਉੜੀ ॥
ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥

ਡਖਣੇ ਮਃ ੫ ॥
ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥ ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥

ਮਃ ੫ ॥
ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥ ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥

ਮਃ ੫ ॥
ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥ ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥

ਪਉੜੀ ॥
ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥

ਡਖਣੇ ਮਃ ੫ ॥
ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥

ਮਃ ੫ ॥
ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥

ਮਃ ੫ ॥
ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥ ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥

ਪਉੜੀ ॥
ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥

ਸਲੋਕ ਡਖਣੇ ਮਃ ੫ ॥
ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥

ਮਃ ੫ ॥
ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥

ਮਃ ੫ ॥
ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥੩॥

ਪਉੜੀ ॥
ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥

ਸਲੋਕ ਡਖਣੇ ਮਃ ੫ ॥
ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥ ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥੧॥

ਮਃ ੫ ॥
ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥

ਮਃ ੫ ॥
ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥

ਪਉੜੀ ॥
ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥

ਸਲੋਕ ਡਖਣੇ ਮਃ ੫ ॥
ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥

ਮਃ ੫ ॥
ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥

ਮਃ ੫ ॥
ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥

ਪਉੜੀ ॥
ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥

ਸਲੋਕ ਡਖਣੇ ਮਃ ੫ ॥
ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥

ਮਃ ੫ ॥
ਨਾਨਕ ਬਿਜੁਲੀਆ ਚਮਕੰਨਿ ਘੁਰਨੑਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥

ਮਃ ੫ ॥
ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥

ਪਉੜੀ ॥
ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥

ਸਲੋਕ ਮਃ ੫ ॥
ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥

ਮਃ ੫ ॥
ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥

ਮਃ ੫ ॥
ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥

ਪਉੜੀ ॥
ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates