ਵਾਰ ਮਾਝ ਕੀ (ਮਹਲਾ 1), Vaar Majh ki (Mahalla 1) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਵਾਰ ਮਾਝ ਕੀ ਤਥਾ ਸਲੋਕ ਮਹਲਾ ੧
ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

ਸਲੋਕੁ ਮਃ ੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥

ਮਃ ੧ ॥
ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥

ਮਃ ੧ ॥
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥

ਪਉੜੀ ॥
ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥

ਸਲੋਕ ਮਃ ੧ ॥
ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥

ਮਃ ੨ ॥
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥

ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

ਸਲੋਕੁ ਮਃ ੨ ॥
ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

ਮਃ ੨ ॥
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

ਪਉੜੀ ॥
ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

ਸਲੋਕੁ ਮਃ ੧ ॥
ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥

ਮਃ ੧ ॥
ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

ਪਵੜੀ ॥
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥

ਸਲੋਕੁ ਮਃ ੧ ॥
ਕੂੜੁ ਬੋਲਿ ਮੁਰਦਾਰੁ ਖਾਇ ॥ ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥

ਮਹਲਾ ੪ ॥
ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥

ਪਉੜੀ ॥
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥

ਸਲੋਕੁ ਮਃ ੧ ॥
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

ਮਃ ੧ ॥
ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥

ਪਉੜੀ ॥
ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

ਸਲੋਕੁ ਮਃ ੧ ॥
ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

ਮਃ ੧ ॥
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥

ਮਃ ੧ ॥
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥

ਪਉੜੀ ॥
ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥

ਸਲੋਕੁ ਮਃ ੧ ॥
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥

ਮਹਲਾ ੪ ॥
ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥

ਪਉੜੀ ॥
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ ॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥

ਸਲੋਕੁ ਮਃ ੧ ॥
ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥

ਮਃ ੧ ॥
ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥

ਮਃ ੧ ॥
ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥

ਮਃ ੧ ॥
ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥

ਪਵੜੀ ॥
ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥

ਮਃ ੧ ਸਲੋਕੁ ॥
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥

ਮਃ ੧ ॥
ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥

ਪਵੜੀ ॥
ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

ਸਲੋਕੁ ਮਃ ੧ ॥
ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥

ਮਃ ੧ ॥
ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥

ਪਵੜੀ ॥
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥

ਮਃ ੧ ਸਲੋਕੁ ॥
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥

ਮਃ ੧ ॥
ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥

ਪਉੜੀ ॥
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥

ਸਲੋਕੁ ਮਃ ੧ ॥
ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥ ਏਕ ਤੂਹੀ ਏਕ ਤੁਹੀ ॥੧॥

ਮਃ ੧ ॥
ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੨॥

ਮਃ ੧ ॥
ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੩॥

ਮਃ ੧ ॥
ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥੪॥

ਮਃ ੧ ॥
ਨ ਰਿਜਕੁ ਦਸਤ ਆ ਕਸੇ ॥ ਹਮਾ ਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥੫॥

ਮਃ ੧ ॥
ਪਰੰਦਏ ਨ ਗਿਰਾਹ ਜਰ ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥੬॥

ਮਃ ੧ ॥
ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥੭॥

ਪਉੜੀ ॥
ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥

ਸਲੋਕੁ ਮਃ ੧ ॥
ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥

ਮਃ ੧ ॥
ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥

ਪਉੜੀ ॥
ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੁ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥੧੪॥

ਸਲੋਕੁ ਮਃ ੧ ॥
ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥ ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥

ਮਃ ੧ ॥
ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥

ਪਉੜੀ ॥
ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥

ਸਲੋਕੁ ਮਃ ੧ ॥
ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ ਦੁਖੁ ਰੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥

ਮਃ ੩ ॥
ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ ਗੁਰਮੁਖਿ ਕੋਈ ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥

ਪਉੜੀ ॥
ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ ॥ ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥ ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥

ਸਲੋਕੁ ਮਃ ੧ ॥
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥ ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹ੍ਹਿਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥

ਮਃ ੨ ॥
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥

ਪਉੜੀ ॥
ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥

ਸਲੋਕ ਮਃ ੨ ॥
ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥

ਮਃ ੨ ॥
ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥

ਪਉੜੀ ॥
ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

ਸਲੋਕੁ ਮਃ ੧ ॥
ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥

ਮਃ ੨ ॥
ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥

ਪਉੜੀ ॥
ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥

ਸਲੋਕ ਮਃ ੧ ॥
ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥

ਮਃ ੧ ॥
ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥

ਪਉੜੀ ॥
ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥ ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥

ਸਲੋਕੁ ਮਃ ੧ ॥
ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥

ਮਃ ੧ ॥
ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥

ਪਉੜੀ ॥
ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥

ਸਲੋਕੁ ਮਹਲਾ ੨ ॥
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥

ਮਹਲਾ ੨ ॥
ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥

ਪਉੜੀ ॥
ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥ ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥ ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥ ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥

ਸਲੋਕੁ ਮਃ ੧ ॥
ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥

ਮਹਲਾ ੨ ॥
ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

ਪਉੜੀ ॥
ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥

ਸਲੋਕੁ ਮਃ ੧ ॥
ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥

ਮਃ ੧ ॥
ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥

ਪਉੜੀ ॥
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥

ਸਲੋਕੁ ਮਃ ੩ ॥
ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥

ਮਃ ੩ ॥
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥

ਪਉੜੀ ॥
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥

ਸਲੋਕੁ ਮਃ ੧ ॥
ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥

ਮਃ ੨ ॥
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥

ਪਉੜੀ ॥
ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥

ਸਲੋਕੁ ਮਃ ੨ ॥
ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥

ਮਃ ੧ ॥
ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥ ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥

ਪਉੜੀ ॥
ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates