ਵਾਰ ਮਲਾਰ ਕੀ (ਮਹਲਾ 1), Vaar Malar ki (Mahalla 1) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਵਾਰ ਮਲਾਰ ਕੀ ਮਹਲਾ ੧
ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੩ ॥
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥

ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥

ਪਉੜੀ ॥
ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥

ਸਲੋਕ ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥

ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥

ਪਉੜੀ ॥
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥

ਸਲੋਕ ਮਃ ੧ ॥
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥

ਮਃ ੨ ॥
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥

ਪਉੜੀ ॥
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥

ਸਲੋਕ ਮਃ ੨ ॥
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥

ਮਃ ੨ ॥
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥

ਪਉੜੀ ॥
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥

ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥

ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥

ਪਉੜੀ ॥
ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥

ਸਲੋਕ ਮਃ ੩ ॥
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥

ਮਃ ੩ ॥
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥

ਪਉੜੀ ॥
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥

ਸਲੋਕ ਮਃ ੩ ॥
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥

ਮਃ ੩ ॥
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥

ਪਉੜੀ ॥
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥ ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥

ਸਲੋਕ ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

ਮਃ ੩ ॥
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥

ਪਉੜੀ ॥
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥

ਸਲੋਕ ਮਃ ੩ ॥
ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥

ਮਃ ੩ ॥
ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥ ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥

ਪਉੜੀ ॥
ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥

ਸਲੋਕ ਮਃ ੩ ॥
ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥

ਮਃ ੩ ॥
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥

ਪਉੜੀ ॥
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥ ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥

ਸਲੋਕ ਮਃ ੩ ॥
ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥

ਮਃ ੩ ॥
ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

ਪਉੜੀ ॥
ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾ ਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

ਸਲੋਕ ਮਃ ੩ ॥
ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

ਮਃ ੩ ॥
ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥

ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥ ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

ਸਲੋਕ ਮਃ ੩ ॥
ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥

ਮਃ ੩ ॥
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥

ਪਉੜੀ ॥
ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥ ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥

ਸਲੋਕ ਮਃ ੫ ॥
ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥

ਮਃ ੫ ॥
ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥

ਪਉੜੀ ॥
ਸਚਾ ਸਤਿਗੁਰੁ ਸੇਵਿ ਸਚੁ ਸਮ੍ਹ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥ ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥

ਸਲੋਕ ਮਃ ੩ ॥
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥

ਮਃ ੩ ॥
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥

ਪਉੜੀ ॥
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥ ਇਕਿ ਭਸਮ ਚੜ੍ਹ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥

ਸਲੋਕ ਮਃ ੩ ॥
ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥

ਮਃ ੩ ॥
ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥ ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥

ਪਉੜੀ ॥
ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ ॥ ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥

ਸਲੋਕ ਮਃ ੩ ॥
ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥ ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥

ਮਃ ੩ ॥
ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥

ਪਉੜੀ ॥
ਸਚਾ ਅਲਖ ਅਭੇਉ ਹਠਿ ਨ ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥

ਸਲੋਕ ਮਃ ੩ ॥
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥

ਮਃ ੩ ॥
ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮ੍ਹ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥

ਪਉੜੀ ॥
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥

ਸਲੋਕ ਮਃ ੧ ॥
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥ ਦੇਨੑਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥

ਮਃ ੧ ॥
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥

ਪਉੜੀ ॥
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥

ਸਲੋਕ ਮਃ ੧ ॥
ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹੀਂ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥੧॥

ਮਃ ੧ ॥
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥ ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥

ਪਉੜੀ ॥
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥

ਸਲੋਕ ਮਃ ੧ ॥
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥

ਮਃ ੧ ॥
ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥

ਮਃ ੧ ॥
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥

ਮਃ ੧ ॥
ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥

ਪਉੜੀ ॥
ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥ ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹ੍ਹਵਾਣੀਐ ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥

ਸਲੋਕ ਮਃ ੨ ॥
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥

ਮਃ ੧ ॥
ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜ੍ਹ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨੑਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨੑਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ ਵਢੀਂ ਲਾਇਤਬਾਰ ॥੨॥

ਪਉੜੀ ॥
ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥

ਸਲੋਕ ਮਃ ੧ ॥
ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥

ਮਃ ੧ ॥
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨੑਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥

ਪਉੜੀ ॥
ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

ਸਲੋਕ ਮਃ ੧ ॥
ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥ ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥

ਮਃ ੧ ॥
ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥ ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥੨॥

ਪਉੜੀ ॥
ਪੜ੍ਹ੍ਹੀਐ ਨਾਮੁ ਸਾਲਾਹ ਹੋਰਿ ਬੁਧੀਂ ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥

ਸਲੋਕ ਮਃ ੧ ॥
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥

ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

ਪਉੜੀ ॥
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

ਸਲੋਕ ਮਃ ੧ ॥
ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥

ਮਃ ੨ ॥
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥

ਪਉੜੀ ॥
ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨੑਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

ਸਲੋਕ ਮਃ ੧ ॥
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥

ਮਃ ੧ ॥
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥

ਪਉੜੀ ਨਵੀ ਮਃ ੫ ॥
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥

ਸਲੋਕ ਮਃ ੧ ॥
ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥

ਮਃ ੧ ॥
ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥

ਪਉੜੀ ॥
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates