ਰਾਮਕਲੀ ਕੀ ਵਾਰ (ਮਹਲਾ 3), Ramkali ki vaar (Mahalla 3) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਕੀ ਵਾਰ ਮਹਲਾ ੩ ॥
ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥

ਸਲੋਕੁ ਮਃ ੩ ॥
ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥

ਮਃ ੩ ॥
ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥

ਮਃ ੩ ॥
ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥

ਪਉੜੀ ॥
ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥

ਸਲੋਕੁ ॥
ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥

ਮਃ ੩ ॥
ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥

ਪਉੜੀ ॥
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥

ਸਲੋਕੁ ਮਃ ੩ ॥
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥

ਮਃ ੩ ॥
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

ਪਉੜੀ ॥
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥

ਸਲੋਕੁ ॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥

ਮਃ ੩ ॥
ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥

ਮਃ ੩ ॥
ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥

ਪਉੜੀ ॥
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥

ਸਲੋਕੁ ਮਃ ੩ ॥
ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥

ਮਃ ੩ ॥
ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥

ਪਉੜੀ ॥
ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

ਸਲੋਕ ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥

ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥

ਪਉੜੀ ॥
ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥

ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥

ਮਃ ੩ ॥
ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥

ਪਉੜੀ ॥
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

ਸਲੋਕ ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥

ਮਃ ੩ ॥
ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥

ਮਃ ੩ ॥
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥

ਪਉੜੀ ॥
ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥

ਸਲੋਕ ਮਃ ੩ ॥
ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥

ਮਃ ੩ ॥
ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥

ਪਉੜੀ ॥
ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥ ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥

ਸਲੋਕ ਮਃ ੩ ॥
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥ ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥ ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥

ਮਃ ੩ ॥
ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥

ਪਉੜੀ ॥
ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥ ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥ ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥ ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥

ਸਲੋਕੁ ਮਃ ੧ ॥
ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਛਾਈ ਪਾਈ ॥ ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥੧॥

ਮਃ ੧ ॥
ਹਿੰਦੂ ਕੈ ਘਰਿ ਹਿੰਦੂ ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥੨॥

ਪਉੜੀ ॥
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥

ਸਲੋਕ ਮਃ ੧ ॥
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥

ਮਃ ੧ ॥
ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥

ਮਃ ੧ ॥
ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥

ਮਃ ੧ ॥
ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥

ਮਃ ੧ ॥
ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥

ਮਃ ੧ ॥
ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥

ਮਃ ੧ ॥
ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥

ਪਉੜੀ ॥
ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥

ਸਲੋਕ ਮਃ ੩ ॥
ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥

ਮਃ ੧ ॥
ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥

ਪਉੜੀ ॥
ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥ ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥

ਸਲੋਕੁ ਮਃ ੧ ॥
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥੧॥

ਮਃ ੨ ॥
ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥

ਪਉੜੀ ॥
ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥ ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥

ਸਲੋਕ ਮਃ ੨ ॥
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥

ਮਃ ੨ ॥
ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥

ਪਉੜੀ ॥
ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥

ਸਲੋਕ ਮਃ ੨ ॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥

ਮਃ ੨ ॥
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥

ਮਃ ੨ ॥
ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥

ਪਉੜੀ ॥
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

ਸਲੋਕ ਮਃ ੧ ॥
ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥

ਮਃ ੧ ॥
ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥

ਪਉੜੀ ॥
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥

ਸਲੋਕ ਮਃ ੨ ॥
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥

ਮਃ ੧ ॥
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥

ਪਉੜੀ ॥
ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥

ਸਲੋਕ ਮਃ ੧ ॥
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

ਮਃ ੧ ॥
ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥

ਮਃ ੧ ॥
ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥

ਪਉੜੀ ॥
ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥

ਸਲੋਕ ਮਃ ੩ ॥
ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥

ਮਃ ੩ ॥
ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥

ਪਉੜੀ ॥
ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਸਲੋਕੁ ਮਃ ੧ ॥
ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨੑਾ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥

ਮਃ ੧ ॥
ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥ ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥

ਪਉੜੀ ॥
ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥ ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥ ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥ ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates