ਰਾਮਕਲੀ ਕੀ ਵਾਰ (ਮਹਲਾ 5), Ramkali ki vaar (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਰਾਮਕਲੀ ਕੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੫ ॥
ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥

ਮਃ ੫ ॥
ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥

ਪਉੜੀ ॥
ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥

ਸਲੋਕੁ ਮਃ ੫ ॥
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥

ਮਃ ੫ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥

ਪਉੜੀ ॥
ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥

ਸਲੋਕ ਮਃ ੫ ॥
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥

ਮਃ ੫ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥

ਪਉੜੀ ॥
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

ਸਲੋਕੁ ਮਃ ੫ ॥
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥

ਮਃ ੫ ॥
ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥

ਪਉੜੀ ॥
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥

ਸਲੋਕ ਮਃ ੫ ॥
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥

ਮਃ ੫ ॥
ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨੑੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥

ਪਉੜੀ ॥
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥

ਸਲੋਕ ਮਃ ੫ ॥
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥

ਮਃ ੫ ॥
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥

ਪਉੜੀ ॥
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥

ਸਲੋਕ ਮਃ ੫ ॥
ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥

ਮਃ ੫ ॥
ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥

ਪਉੜੀ ॥
ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥

ਸਲੋਕ ਮਃ ੫ ॥
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

ਮਃ ੫ ॥
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

ਪਉੜੀ ॥
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਸਲੋਕ ਮਹਲਾ ੫ ॥
ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥

ਮਃ ੫ ॥
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥

ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

ਸਲੋਕ ਮਃ ੫ ॥
ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥

ਮਃ ੫ ॥
ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥

ਪਉੜੀ ॥
ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥

ਸਲੋਕ ਮਃ ੫ ॥
ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥

ਮਃ ੫ ॥
ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨੑਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥

ਪਉੜੀ ॥
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

ਸਲੋਕ ਮਃ ੫ ॥
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥

ਮਃ ੫ ॥
ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥

ਪਉੜੀ ॥
ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥

ਸਲੋਕ ਮਃ ੫ ॥
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥

ਮਃ ੫ ॥
ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥

ਪਉੜੀ ॥
ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹ੍ਹਾਲਣੋ ॥ ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥

ਸਲੋਕ ਮਃ ੫ ॥
ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥

ਮਃ ੫ ॥
ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥

ਪਉੜੀ ॥
ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੁ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥

ਸਲੋਕ ਮਃ ੫ ॥
ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥

ਮਃ ੫ ॥
ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥

ਪਉੜੀ ॥
ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥

ਸਲੋਕ ਮਃ ੫ ॥
ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥

ਮਃ ੫ ॥
ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥

ਪਉੜੀ ॥
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥ ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥

ਸਲੋਕ ਮਃ ੫ ॥
ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥

ਮਃ ੫ ॥
ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥੨॥

ਪਉੜੀ ॥
ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥

ਸਲੋਕ ਮਃ ੫ ॥
ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥੧॥

ਮਃ ੫ ॥
ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥

ਪਉੜੀ ॥
ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨੑਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥

ਸਲੋਕ ਮਃ ੫ ॥
ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥

ਮਹਲਾ ੫ ॥
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥

ਪਉੜੀ ॥
ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥ ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ ਓਹੁ ਪਿਆਰਾ ਜੀਅ ਕਾ ਜੋ ਖੋਲ੍ਹ੍ਹੈ ਭਿਤਾ ॥ ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ ॥ ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥ ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥

ਸਲੋਕ ਮਹਲਾ ੫ ॥
ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥

ਮਹਲਾ ੫ ॥
ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥

ਪਉੜੀ ॥
ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥ ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥

ਸਲੋਕ ਮਃ ੫ ॥
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਨ ਲਾਗ ॥੧॥

ਮਃ ੫ ॥
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨੑਿ ਜਿਨੑਾ ਪਿਆਰੇ ਨੇਹ ॥੨॥

ਪਉੜੀ ॥
ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥

ਸਲੋਕ ਮਃ ੫ ॥
ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥

ਮਃ ੫ ॥
ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥

ਪਉੜੀ ॥
ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates